ਜਲੰਧਰ ਲੋਕ ਸਭਾ ਉਪ-ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਲਕਾ ਜਲੰਧਰ ਵੈਸਟ, ਨਾਰਥ ਅਤੇ ਸੈਂਟਰਲ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੇ ਭਾਰਗਵ ਨਗਰ ਤੋਂ ਰੋਡ ਸ਼ੋਅ ਦੀ ਸ਼ੁਰੁਆਤ ਕੀਤੀ। ਇਥੋਂ ਉਨ੍ਹਾਂ ਨੇ ਨਾਰੀ ਨਿਕੇਤਨ ਚੌਂਕ ਤਕ ਰੋਡ ਸ਼ੋਅ ਕੱਢਿਆ। ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਵਿਚ ਮੁੱਖ ਮੰਤਰੀ ਨੇ ਮਿਲਾਪ ਚੌਂਕ ਤੋਂ ਭਗਤ ਸਿੰਘ ਚੌਂਕ ਤਕ ਰੋਡ ਸ਼ੋਅ ਕੀਤਾ। ਇਸ ਤੋਂ ਇਲਾਵਾ ਜਲੰਧਰ ਨਾਰਥ ਵਿਧਾਨ ਸਭਾ ਹਲਕੇ ਵਿਚ ਦੋਮੋਰੀਆ ਪੁੱਲ ਤੋਂ ਕਿਸ਼ਨਪੁਰਾ ਚੌਕ ਤਕ ਰੋਡ ਸ਼ੋਅ ਕੀਤਾ ਅਤੇ ਲੋਕਾਂ ਨਾਲ ਰੂਬਰੂ ਹੋਏ।
ਮੁੱਖ ਮੰਤਰੀ ਨੇ ਕਾਂਗਰਸੀ ਨੇਤਾ ਅਤੇ ਸਾਬਕਾ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ’ਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਉਨ੍ਹਾਂ ਦੇ ਘਰੋਂ ਛਾਪੇਮਾਰੀ ਦੌਰਾਨ ਕਰੋਡ਼ਾਂ ਦੀ ਜਾਇਦਾਦ ਦੇ ਕਾਗਜ਼ਾਤਾਂ ਤੋਂ ਇਲਾਵਾ ਨੋਟ ਗਿਣਨ ਵਾਲੀ ਮਸ਼ੀਨ ਵੀ ਮਿਲੀ ਸੀ। ਮਤਲਬ ਸਪਸ਼ਟ ਹੈ ਕਿ ਉਦਯੋਗ ਮੰਤਰੀ ਰਹਿੰਦੇ ਹੋਏ ਉਹ ਪੰਜਾਬ ਦੇ ਵਪਾਰੀਆਂ ਕੋਲੋਂ ਮੋਟਾ ਪੈਸਾ ਵਸੂਲਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿਚ ਸੱਤਾਧਾਰੀ ਨੇਤਾ ਪੰਜਾਬ ਦੇ ਉਦਯੋਗਪਤੀਆਂ ਤੇ ਵਪਾਰੀਆਂ ਕੋਲੋਂ ਵਪਾਰ ਵਿਚੋਂ ਹਿੱਸਾ ਲੈਂਦੇ ਸਨ। ਹਿੱਸਾ ਨਾ ਦੇਣ ’ਤੇ ਉਨ੍ਹਾਂ ਨੂੰ ਡਰਾਉਂਦੇ-ਧਮਕਾਉਂਦੇ ਅਤੇ ਰੇਡ ਕਰਵਾਉਂਦੇ ਸਨ। ਅਸੀਂ ਵਪਾਰੀਆਂ ਕੋਲੋਂ ਹਿੱਸਾ ਨਹੀਂ ਲੈਂਦੇ। ਅਸੀਂ ਪੰਜਾਬ ਦੇ ਆਮ ਲੋਕਾਂ ਦੇ ਦੁੱਖ-ਦਰਦ ਵਿਚ ਸ਼ਾਮਲ ਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਵਪਾਰੀਆਂ ਕੋਲੋਂ ਸਾਡਾ ਕੋਈ ਵੀ ਨੇਤਾ ਕਮਿਸ਼ਨ ਤੇ ਹਿੱਸੇਦਾਰੀ ਨਹੀਂ ਮੰਗਦਾ। ਪੰਜਾਬ ਦੇ ਵਪਾਰੀ ਹੁਣ ਬੇਖੌਫ ਹੋ ਕੇ ਆਪਣਾ ਵਪਾਰ ਕਰਦੇ ਹਨ ਅਤੇ ਸਰਕਾਰ ਨੂੰ ਕਰੋਡ਼ਾਂ ਰੁਪਏ ਦਾ ਟੈਕਸ ਵੀ ਭਰਦੇ ਹਨ।
https://www.facebook.com/watch/?ref=external&v=791303468862005
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ